ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਨੇ ਪਿੰਡ ਪੱਟੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
20 ਲੱਖ ਰੁਪਏ ਦੀ ਲਾਗਤ ਨਾਲ ਇੰਟਰ ਲਾਕਿੰਗ ਟਾਇੰਲਾਂ ਨਾਲ ਬਣੀ ਸੜਕ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 30 ਜਨਵਰੀ :
ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਨੇ ਪਿੰਡ ਪੱਟੀ ਦੇ ਮੁਹੱਲਾ ਮੱਲੂਪੁਰਾ ਦੀ 20 ਲੱਖ ਰੁਪਏ ਦੀ ਲਾਗਤ ਵਾਲੀ ਇੰਟਰ ਲਾਕਿੰਗ ਟਾਈਲਾਂ ਨਾਲ ਬਣੀ ਸੜਕ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਵਿੱਚ ਹੋਰ ਵੀ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਪੰਚਾਇਤ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜਨੀਤੀ ਅਤੇ ਧਰਮ ਤੋਂ ਉਪਰ ਉਠ ਕੇ ਵਿਕਾਸ ਕਾਰਜ ਕਰਵਾ ਰਹੀ ਹੈ।
ਡਾ. ਰਾਜ ਕੁਮਾਰ ਨੇ ਦੱਸਿਆ ਕਿ 4 ਲੱਖ 50 ਹਜ਼ਾਰ ਰੁਪਏ ਪਾਰਕ ਲਈ ਅਤੇ 6 ਲੱਖ ਰੁਪਏ ਪਿੰਡ ਵਿੱਚ ਲਾਈਟਾਂ ਲਈ ਵੀ ਜਲਦ ਹੀ ਪੰਚਾਇਤ ਦੇ ਖਾਤੇ ਵਿੱਚ ਪਾ ਦਿੱਤੇ ਜਾਣਗੇ। ਇਸ ਤੋਂ ਇਲਾਵਾ ਪਿੰਡ ਵਿੱਚ ਸੀਵਰੇਜ ਦਾ ਕੰਮ ਵੀ ਜਲਦ ਸ਼ੁਰੂ ਕਰਵਾ ਦਿੱਤਾ ਜਾਵੇਗਜ।
ਇਸ ਮੌਕੇ ’ਤੇ ਸਰਪੰਚ ਸ਼ਿੰਦਰ ਪਾਲ, ਮੈਂਬਰ ਪੰਚਾਇਤ ਸੋਹਣ ਲਾਲ, ਸੋਹਣ ਸਿੰਘ, ਗੁਰਚਰਨ ਸਿੰਘ, ਜਗਜੀਤ ਸਿੰਘ ਗਿੱਲ, ਕੁਲਵੰਤ ਕੌਰ, ਜਸਵੀਰ ਸਿੰਘ, ਪਰਮਜੀਤ ਸਿੰਘ, ਬਲਵੀਰ ਸਿੰਘ, ਮੋਹਣ ਸਿੰਘ, ਰਾਮ ਦਾਸ, ਬਲਕਾਰ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।