ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੋਗਾ ਵਿਚ ਜੂਨ, 2020 ਵਿਚ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਕਾਂਸਟੇਬਲ ਜਗਮੋਹਨ ਸਿੰਘ ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਮੁਆਵਜ਼ੇ ਵਜੋਂ ਇੱਕ ਕਰੋੜ ਰੁਪਏ ਦਾ ਚੈਕ ਸੌਂਪਿਆ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੋਗਾ ਵਿਚ ਜੂਨ, 2020 ਵਿਚ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਕਾਂਸਟੇਬਲ ਜਗਮੋਹਨ ਸਿੰਘ ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਮੁਆਵਜ਼ੇ ਵਜੋਂ ਇੱਕ ਕਰੋੜ ਰੁਪਏ ਦਾ ਚੈਕ ਸੌਂਪਿਆ। 
ਮੋਗਾ ਦੇ ਪਿੰਡ ਮਾਣੂਕੇ ਗਿੱਲ ਦਾ 46 ਸਾਲਾ ਕਾਂਸਟੇਬਲ ਜਗਮੋਹਨ ਸਿੰਘ, ਜੋ ਕਿ 2011 ਬੈਚ ਵਿਚ ਬਤੌਰ ਕਾਂਸਟੇਬਲ ਭਰਤੀ ਹੋਇਆ ਸੀ, 8 ਜੂਨ, 2020 ਨੂੰ ਅੱਗ ਲਗਾਉਣ ਦੀ ਘਟਨਾ ਬਾਰੇ ਮਿਲੀ ਸ਼ਿਕਾਇਤ ਸਬੰਧੀ ਮੋਗਾ ਦੇ ਪਿੰਡ ਖੋਸਾ ਪਾਂਡੋ ਗਿਆ ਸੀ ਜਿਥੇ ਅਪਰਾਧੀ ਵਲੋਂ ਖੁੱਲੇਆਮ ਗੋਲੀਆਂ ਚਲਾਉਣ 'ਤੇ ਉਸ ਦੀ ਮੌਤ ਹੋ ਗਈ। ਪੰਜਾਬ ਪੁਲਿਸ ਵਿਚ ਭਰਤੀ ਹੋਣ ਤੋਂ ਪਹਿਲਾਂ ਜਗਮੋਹਨ ਸਿੰਘ ਨੇ ਭਾਰਤੀ ਫੌਜ ਵਿਚ ਵੀ ਸੇਵਾਵਾਂ ਨਿਭਾਈਆਂ ਸਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸ਼ਹੀਦ ਜਗਮੋਹਨ ਸਿੰਘ ਦੀ ਵਿਧਵਾ ਸੁਖਵਿੰਦਰ ਕੌਰ ਨੂੰ ਇੱਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਉਹਨਾਂ ਨਾਲ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਸ੍ਰੀ ਦਿਨਕਰ ਗੁਪਤਾ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਇਸ ਮੌਕੇ ਮੌਜੂਦ ਸ਼ਹੀਦ ਪੁਲਿਸ ਕਾਂਸਟੇਬਲ ਦੇ ਪੁੱਤਰ ਨੂੰ ਉਸਦੀ 10 + 2 ਦੀ ਪੜ੍ਹਾਈ ਪੂਰੀ ਹੁੰਦਿਆਂ ਹੀ ਨੌਕਰੀ ਦੇਣ ਦਾ ਵਾਅਦਾ ਵੀ ਕੀਤਾ।