ਇਟਲੀ 'ਚ ਗੁਰਦਾਸਪੁਰ ਦੇ ਨੌਜਵਾਨ ਦੀ ਭੇਦਭਰੇ ਹਲਾਤਾਂ ਵਿੱਚ ਮੌਤ

ਗੁਰਦਾਸਪੁਰ- ਵਿਦੇਸ਼ ਵਿੱਚ ਰੋਜ਼ੀ ਰੋਟੀ ਕਮਾਉਣ ਗਏ ਨੌਜਵਾਨ ਦੀ ਭੇਦਭਰੇ ਹਲਾਤਾਂ ਵਿੱਚ ਮੌਤ ਹੋ ਗਈ ਹੈ।  ਗੁਰਦਾਸਪੁਰ ਦੇ ਪਿੰਡ ਕੋਟ ਯੋਗਰਾਜ ਦਾ ਰਹਿਣ ਵਾਲੇ ਮ੍ਰਿਤਕ ਨੌਜਵਾਨ ਮੇਜਰ ਸਿੰਘ ਪਿਛਲੇ 10 ਸਾਲ ਤੋਂ ਇਟਲੀ ਵਿੱਚ ਕੰਮ ਕਰ ਰਿਹਾ ਸੀ।ਪਰਿਵਾਰ ਨੇ ਮੇਜਰ ਸਿੰਘ ਦੀ ਮ੍ਰਿਤਕ ਦੇਹ ਨੂੰ ਪਿੰਡ ਲਿਆਉਣ ਲਈ ਭਾਰਤ ਸਰਕਾਰ ਅਤੇ ਰਾਜਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਅਪੀਲ ਕੀਤੀ ਹੈ।
ਇਸ ਮੌਕੇ ਜਾਣਕਾਰੀ ਦਿੰਦਿਆਂ ਮ੍ਰਿਤਕ ਮੇਜਰ ਸਿੰਘ ਦੇ ਪਰਿਵਾਰਕ ਮੈਬਰਾਂ ਨੇ ਦਸਿਆ ਕਿ ਮੇਜਰ ਸਿੰਘ ਪਿੱਛਲੇ 10 ਸਾਲ ਤੋਂ ਇਟਲੀ ਵਿੱਚ ਕੰਮ ਕਰ ਰਿਹਾ ਸੀ ਅਤੇ 2 ਸਾਲ ਪਹਿਲਾਂ ਹੀ ਛੁੱਟੀ ਕੱਟ ਕੇ ਪਿੰਡ ਤੋਂ ਵਾਪਿਸ ਗਿਆ ਸੀ।  ਉਹਨਾਂ ਨੂੰ ਇਟਲੀ ਤੋਂ ਫੋਨ ਆਇਆ ਕਿ ਮੇਜਰ ਸਿੰਘ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ। ਖ਼ਬਰ ਮਿਲਣ ਤੋਂ ਬਾਅਦ ਹੀ ਪਿੰਡ ਵਿੱਚ ਸੋਗ ਦੀ ਲਹਿਰ ਹੈ। ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਭਾਰਤ ਸਰਕਾਰ ਅਤੇ ਰਾਜਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਕੀਤੀ ਅਪੀਲ ਕੀਤੀ ਹੈ ਕਿ ਉਹਨਾਂ ਨੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਪਿੰਡ ਲਿਆਂਦਾ ਜਾਵੇ ਤਾਂ ਜੋ ਉਸਦੀਆਂ ਅੰਤਿਮ ਰਸਮਾਂ ਪਰਿਵਾਰ ਵਲੋਂ ਕੀਤੀਆਂ ਜਾ ਸਕਣ।